furniture market

ਬਲਟਾਣਾ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ

ਚੰਡੀਗੜ੍ਹ, 27 ਮਈ 2024: ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ (furniture market) ਵਿੱਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਫਾਇਰ ਬ੍ਰਿਗੇਡ ਦੀ ਟੀਮ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਫੈਲ ਰਹੀ ਹੈ। ਇਸਦੇ ਨਾਲ ਹੀ ਪੁਲਿਸ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Scroll to Top