ਚੰਡੀਗੜ੍ਹ, 27 ਮਈ 2024: ਜਲੰਧਰ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ 16 ਮਾਰਚ ਨੂੰ ਚੋਣਾਂ ਦਾ ਐਲਾਨ ਹੋਇਆ ਸੀ। ਮੈਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਭਾਜਪਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਓਹਨਾ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ‘ਚ ਘੁੰਮ ਗਿਆ ਤਾਂ ਭਾਜਪਾ ਦੀ ਸੀਟਾਂ ਘੱਟ ਹੋ ਜਾਣਗੀਆਂ |
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਮਿਤ ਸ਼ਾਹ ਲੁਧਿਆਣਾ ਆਏ, ਉਨ੍ਹਾਂ ਨੇ 4 ਜੂਨ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਗੱਲ ਕਹੀ ਸੀ। ਪਰ ਪੰਜਾਬ ਭਾਜਪਾ ਦੀ ਇਸ ਨੀਤੀ ਨੂੰ ਬਰਦਾਸ਼ਤ ਨਹੀਂ ਕਰੇਗਾ।