Rain alert

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਉੱਤਰ-ਪੱਛਮੀ ਸੂਬਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 28 ਮਈ 2024: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਗਰਮੀ ਦਾ ਕਹਿਰ ਜਾਰੀ ਹੈ। ਸੋਮਵਾਰ ਨੂੰ ਦੇਸ਼ ‘ਚ 17 ਥਾਵਾਂ ‘ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਗਰਮੀ ਦੀ ਲਹਿਰ ਲੋਕਾਂ ਦੀ ਸਿਹਤ ਅਤੇ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ (Meteorological department) ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਮੇਤ ਉੱਤਰ-ਪੱਛਮੀ ਅਤੇ ਕੇਂਦਰੀ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਭਾਰਤੀ ਮੌਸਮ ਵਿਭਾਗ (Meteorological department) ਦੇ ਮੁਖੀ ਨੇ ਕਿਹਾ ਕਿ ਪੱਛਮੀ ਗੜਬੜੀ ਅਤੇ ਅਰਬ ਸਾਗਰ ਤੋਂ ਨਮੀ ਕਾਰਨ 3 ਦਿਨਾਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਰਬ ਸਾਗਰ ਤੋਂ ਪੱਛਮੀ ਗੜਬੜੀ ਅਤੇ ਨਮੀ ਕਾਰਨ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਗਰਜ ਨਾਲ ਤੂਫ਼ਾਨ ਅਤੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Scroll to Top