Voter Percentage

ਵੱਧ ਵੋਟਰ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਲਈ ਦੁਕਾਨਾਂ ਤੇ ਸਿਨੇਮਾ ਘਰਾਂ ਵਿਖੇ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਜਲਾਲਾਬਾਦ 28 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ (Voter Percentage) ਨੂੰ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੈਕਟ ਅਧੀਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਵੋਟਰ ਜਾਗਰੂਕਤਾ ਲਈ ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪਾਂ ਦਾ ਆਯੋਜਨ ਡੋਰ ਟੂ ਡੋਰ ਵੱਖ-ਵੱਖ ਦੁਕਾਨਾਂ, ਗਲੀ ਮੁਹੱਲਿਆਂ ਅਤੇ ਵੱਖ-ਵੱਖ ਸਿਨੇਮਾ ਘਰਾਂ ਵਿਖੇ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ (Voter Percentage)  ਕਰਨ ਲਈ ਜਾਗਰੂਕ ਕੀਤਾ ਗਿਆ। ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ ਦੇ ਸਹਿਯੋਗ ਨਾਲ ਕੀਤਾ ਗਿਆ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Scroll to Top