CM Bhagwant Mann

70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ ‘ਆਪ’ ਸਰਕਾਰ ਦਾ ਟੀਚਾ: CM ਭਗਵੰਤ ਮਾਨ

ਚੰਡੀਗੜ੍ਹ, 29 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ | ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਕੇਜਰੀਵਾਲ ਪਾਰਟੀ ਦੇ ਉਮੀਦਵਾਰਾਂ ਲਈ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚੋਣ ਪ੍ਰਚਾਰ ਲਈ ਸੰਗਰੂਰ ਪੁੱਜੇ। ਜਿੱਥੇ ਉਨ੍ਹਾਂ ਧੂਰੀ ‘ਚ ਜਨਤਾ ਨੂੰ ਸੰਬੋਧਨ ਕੀਤਾ।

ਉਨ੍ਹਾਂ (CM Bhagwant Mann)  ਆਪਣੇ ਵਾਅਦਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਉਹ ਛੇਤੀ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਬੀਬੀਆਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਹਰ ਮਹੀਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਸਮਝਦੇ ਸਨ ਕਿ ਬਿਜਲੀ 2-4 ਦਿਨ ਹੀ ਚੱਲੇਗੀ ਪਰ ਹੁਣ ਦੋ ਸਾਲ ਬੀਤ ਗਏ ਹਨ ਅਤੇ ਹੁਣ ਤੱਕ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ। ਸਰਕਾਰੀ ਨੌਕਰੀਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 2 ਸਾਲਾਂ ਵਿੱਚ ਉਹ 43 ਸਰਕਾਰੀ ਨੌਕਰੀਆਂ ਦੇ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ ਹੈ। ਇਸ ਨਾਲ 5.5 ਲੱਖ ਟਿਊਬਵੈੱਲ ਬੰਦ ਹੋ ਜਾਣਗੇ, ਜਿਸ ਨਾਲ 6-7 ਕਰੋੜ ਰੁਪਏ ਦੀ ਬਚਤ ਹੋਵੇਗੀ, ਜਿਸ ਕਾਰਨ ਹਰ ਮਹੀਨੇ ਬੀਬੀਆਂ ਨੂੰ ਪੈਸੇ ਭੇਜੇ ਜਾਣਗੇ ਅਤੇ 1000 ਰੁਪਏ ਦੀ ਬਜਾਏ 1100 ਰੁਪਏ ਦਿੱਤੇ ਜਾਣਗੇ।

Scroll to Top