ਚੰਡੀਗੜ੍ਹ, 30 ਮਈ 2024: ਜੰਮੂ-ਪੁੰਛ ਨੈਸ਼ਨਲ ਹਾਈਵੇ (144ਏ) ‘ਤੇ ਅਖਨੂਰ ਦੇ ਟੁੰਗੀ ਮੋੜ ਇਲਾਕੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗਣ (Akhnoor bus accident) ਕਾਰਨ ਹੁਣ ਤੱਕ 21 ਜਣਿਆਂ ਦੀ ਮੌਤ ਹੋ ਚੁੱਕੀ ਹੈ | ਕਰੀਬ 40 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ।
ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਜ਼ਖਮੀਆਂ ਨੂੰ ਖੱਡ ‘ਚੋਂ ਕੱਢ ਕੇ ਅਖਨੂਰ ਉਪਜ਼ਿਲਾ ਹਸਪਤਾਲ ਲਿਜਾਇਆ ਗਿਆ। ਜਿੱਥੋਂ ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਜੰਮੂ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਜੰਮੂ ਦੇ ਅਖਨੂਰ ‘ਚ ਹੋਏ ਸੜਕ ਹਾਦਸੇ (Akhnoor bus accident) ‘ਤੇ ਦੁੱਖ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਜੰਮੂ ਨੇੜੇ ਅਖਨੂਰ ‘ਚ ਬੱਸ ਹਾਦਸੇ ‘ਚ ਹੋਈਆਂ ਮੌਤਾਂ ਦੀ ਖਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ। ਉਹ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦੀ ਹੈ।
ਇਸ ਦੌਰਾਨ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਜੰਮੂ ਦੇ ਅਖਨੂਰ ਵਿੱਚ ਵਾਪਰਿਆ ਬੱਸ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਉਨ੍ਹਾਂ ਇਸ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ, ‘ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ। ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।