Salman Khan

ਬਾਲੀਵੁੱਡ ਅਦਾਕਾਰ ਸਲਮਾਨ ਖਾਨ ‘ਤੇ ਹਮਲੇ ਦੀ ਸਾਜ਼ਿਸ਼ ਦੇ ਦੋਸ਼ ‘ਚ ਚਾਰ ਜਣੇ ਗ੍ਰਿਫਤਾਰ

ਚੰਡੀਗੜ੍ਹ, 1 ਜੂਨ 2024: ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ‘ਤੇ ਇੱਕ ਵਾਰ ਫਿਰ ਹਮਲੇ ਦੀ ਸਾਜ਼ਿਸ਼ ਨੂੰ ਮੁੰਬਈ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ । ਨਵੀਂ ਮੁੰਬਈ ਪੁਲਿਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਚਾਰੇ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ।

ਨਵੀਂ ਮੁੰਬਈ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪਨਵੇਲ ‘ਚ ਸਲਮਾਨ ਖਾਨ (Salman Khan) ਦੀ ਕਾਰ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਕਾਰ ਨੂੰ ਤੋੜਨ ਲਈ ਪਾਕਿਸਤਾਨ ਤੋਂ ਇਕ ਸਪਲਾਇਰ ਤੋਂ ਹਥਿਆਰ ਮੰਗਵਾਉਣ ਦੀ ਵੀ ਸਾਜ਼ਿਸ਼ ਰਚੀ ਜਾ ਰਹੀ ਸੀ। ਮਾਮਲੇ ‘ਚ ਪੁਲਿਸ ਨੇ ਹੁਣ ਤੱਕ ਲਾਰੈਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਗੋਲਡੀ ਬਰਾੜ, ਸੰਪਤ ਨਹਿਰਾ ਸਮੇਤ 17 ਜਣਿਆਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ |

ਗ੍ਰਿਫਤਾਰ ਕੀਤੇ ਗਏ ਮੁਲਾਜ਼ਮਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਾਹਵੀ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ।

 

Scroll to Top