ਚੰਡੀਗੜ੍ਹ, 1 ਜੂਨ 2024: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਵਿਕਾਸ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਉਨ੍ਹਾਂ ਦੇ ਘਰ ਆ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦਿੱਤਾ ਹੈ|
ਦੂਜੇ ਪਾਸੇ ਇਸ ਦਾਅਵੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਕੋਈ ਸਮਰਥਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਮੈ ਹਰ ਨਾਲ ਪਿਆਰ ਨਾਲ ਮਿਲ ਰਿਹਾ ਹਾਂ | ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਚਾਲ ਹੈ | ਉਨ੍ਹਾਂ ਕਿਹਾ ਜਦੋਂ ਹਾਰ ਦਾ ਡਰ ਹੋਵੇ ਤਾਂ ਵਿਰੋਧੀ ਪਾਰਟੀਆਂ ਅਜਿਹੀਆਂ ਹਰਕਤਾਂ ਕਰਨ ਲੱਗਦੀ ਹੈ |