Arvind Kejriwal

CM ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਭਲਕੇ ਕਰਨਾ ਪਵੇਗਾ ਆਤਮ ਸਮਰਪਣ

ਚੰਡੀਗੜ੍ਹ, 01 ਜੂਨ, 2024: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੂੰ ਰਾਉਸ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਰਾਉਸ ਐਵੇਨਿਊ ਕੋਰਟ ਦਾ ਹੁਕਮ 5 ਜੂਨ ਨੂੰ ਆਵੇਗਾ। ਇਸ ਦਾ ਮਤਲਬ ਹੈ ਕਿ ਕੇਜਰੀਵਾਲ ਨੂੰ ਕੱਲ੍ਹ ਆਤਮ ਸਮਰਪਣ ਕਰਨਾ ਪਵੇਗਾ ਅਤੇ ਉਹ ਇੱਕ ਵਾਰ ਫਿਰ ਤਿਹਾੜ ਜੇਲ੍ਹ ਜਾਣਗੇ।

ਜਿਕਰਯੋਗ ਹੈ ਕਿ 27 ਮਈ ਨੂੰ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਆਪਣੀ ਅੰਤਰਿਮ ਜ਼ਮਾਨਤ ਦੀ ਮਿਆਦ ਸੱਤ ਦਿਨ ਹੋਰ ਵਧਾਉਣ ਦੀ ਮੰਗ ਕੀਤੀ ਸੀ। ਕੇਜਰੀਵਾਲ ਨੇ ਇਸ ਪਿੱਛੇ ਆਪਣੀ ਸਿਹਤ ਦੇ ਕਾਰਨਾਂ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਪੀਈਟੀ ਅਤੇ ਸੀਟੀ ਸਕੈਨ ਤੋਂ ਇਲਾਵਾ ਉਸ ਦੇ ਕੁਝ ਹੋਰ ਟੈਸਟ ਵੀ ਕਰਵਾਉਣੇ ਹਨ। ਇਨ੍ਹਾਂ ਸਾਰੀਆਂ ਜਾਂਚਾਂ ਲਈ ਉਨ੍ਹਾਂ ਨੂੰ ਸੱਤ ਦਿਨ ਚਾਹੀਦੇ ਹਨ।

ਆਮ ਆਦਮੀ ਪਾਰਟੀ ਨੇ ਬਿਆਨ ਜਾਰੀ ਕਰਦੇ ਹੋਏ ਇਹ ਵੀ ਦੱਸਿਆ ਸੀ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ (Arvind Kejriwal) ਦਾ ਭਾਰ ਸੱਤ ਕਿੱਲੋ ਘਟ ਗਿਆ ਹੈ। ਉਨ੍ਹਾਂ ਦਾ ਕੀਟੋਨ ਪੱਧਰ ਬਹੁਤ ਉੱਚਾ ਹੈ। ਇਹ ਕਿਸੇ ਗੰਭੀਰ ਬੀਮਾਰੀ ਦੇ ਲੱਛਣ ਹੋ ਸਕਦੇ ਹਨ। ਅਜਿਹੇ ਵਿੱਚ ਕੇਜਰੀਵਾਲ ਦੀ ਤਰਫੋਂ ਇੱਕ ਪਟੀਸ਼ਨ ਦਾਇਰ ਕਰਕੇ ਅੰਤਰਿਮ ਜ਼ਮਾਨਤ ਸੱਤ ਦਿਨ ਵਧਾਉਣ ਦੀ ਮੰਗ ਕੀਤੀ ਗਈ ਸੀ।

Scroll to Top