judicial custody

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ‘ਚ ਮੁੜ ਕੀਤਾ ਕੀਤਾ ਵਾਧਾ

ਚੰਡੀਗੜ੍ਹ, 03 ਜੂਨ 2024: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਮਾਮਲੇ ‘ਤੇ ਸੁਣਵਾਈ ਹੋਈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ (judicial custody) 3 ਜੁਲਾਈ ਤੱਕ ਵਧਾ ਦਿੱਤੀ ਹੈ।

ਬੀਆਰਐਸ ਐਮਐਲਸੀ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕੇ ਕਵਿਤਾ ਨੂੰ ਈਡੀ ਨੇ ਉਨ੍ਹਾਂ ਦੇ ਹੈਦਰਾਬਾਦ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਕਵਿਤਾ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਦਾਅਵਾ ਕੀਤਾ ਸੀ ਕਿ ਕੇ ਕਵਿਤਾ ਦਿੱਲੀ ਆਬਕਾਰੀ ਘਪਲੇ ਵਿੱਚ ਕਾਰੋਬਾਰੀਆਂ ਦੀ ਦੱਖਣੀ ਲਾਬੀ ਨਾਲ ਜੁੜੀ ਹੋਈ ਸੀ।

Scroll to Top