ਚੰਡੀਗੜ੍ਹ, 3 ਜੂਨ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਵਿੱਚ ਸਿਆਸੀ ਰੈਲੀਆਂ ਵਿੱਚ ਸਰਕਾਰੀ ਬੱਸਾਂ ਦੀ ਵਰਤੋਂ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ (Punjab government) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਰਕਾਰ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਦੱਸਿਆ ਜਾ ਰਿਹਾ ਹੈ ਕਿ ਮਾਨਿਕ ਗੋਇਲ ਦੀ ਤਰਫੋਂ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਵੱਲੋਂ ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ ਤਾਂ ਉਨ੍ਹਾਂ ਵਿੱਚ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਇਸ ਕਾਰਨ ਆਮ ਲੋਕ ਮੁਸੀਬਤ ਵਿੱਚ ਆ ਜਾਂਦੇ ਹਨ।