ਚੰਡੀਗੜ੍ਹ, 10 ਜੂਨ 2024: ਐਤਵਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ। ਇਸ ਨਾਲ ਦੇਸ਼ ਦੇ 9.3 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ। ਅਧਿਕਾਰੀਆਂ ਨੇ ਇਸ ਸੰਬੰਧੀ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਪੀਐਮ ਮੋਦੀ (PM Narendra Modi) ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਲਈ ਹੋਰ ਕੰਮ ਕਰੇਗੀ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਕੈਬਿਨਟ ਬੈਠਕ ਵੀ ਅੱਜ ਹੋਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਿਨਟ ਮੀਟਿੰਗ ‘ਚ ਵੀ ਸਰਕਾਰ ਕੁਝ ਵੱਡੇ ਫੈਸਲੇ ਲੈ ਸਕਦੀ ਹੈ। ਕੈਬਿਨਟ ਬੈਠਕ ਤੋਂ ਪਹਿਲਾਂ ਸਰਕਾਰ ਸਾਰੇ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਸਕਦੀ ਹੈ।