BSF

ਤਰਨ ਤਾਰਨ ਜ਼ਿਲ੍ਹੇ ‘ਚ BSF ਤੇ ਪੰਜਾਬ ਪੁਲਿਸ ਵੱਲੋਂ ਖੇਤਾਂ ‘ਚ ਇੱਕ ਡਰੋਨ ਬਰਾਮਦ

ਚੰਡੀਗੜ੍ਹ, 11 ਜੂਨ 2024: ਤਰਨ ਤਾਰਨ ਦੇ ਜ਼ਿਲ੍ਹੇ ਦੇ ਪਿੰਡ ਰਾਜੋਕੇ ਵਿਖੇ ਇੱਕ ਖੇਤ ਵਿੱਚੋਂ ਡਿਊਟੀ ‘ਤੇ ਤਾਇਨਾਤ ਬੀਐਸਐਫ (BSF) 01 ਛੋਟਾ ਡਰੋਨ ਬਰਾਮਦ ਕੀਤਾ ਹੈ | ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਹੋਈ ਸੀ, ਸੰਭਾਵਿਤ ਡਰਾਪਿੰਗ ਏਰੀਏ ਨੂੰ ਘੇਰ ਲਿਆ ਗਿਆ ਸੀ ਅਤੇ ਬੀਐਸਐਫ ਦੁਆਰਾ ਪੰਜਾਬ ਪੁਲਿਸ ਦੇ ਨਾਲ ਇੱਕ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

ਬਰਾਮਦ ਕੀਤੇ ਗਏ ਡਰੋਨ ਦੀ ਪਛਾਣ ਚੀਨ ਵਿੱਚ ਬਣੇ DJI Mavic 3 ਕਲਾਸਿਕ ਵਜੋਂ ਹੋਈ ਹੈ। ਬੀਐਸਐਫ (BSF) ਅਤੇ ਪੰਜਾਬ ਪੁਲਿਸ ਦੇ ਡੂੰਘਾਈ ਨਾਲ ਨਿਗਰਾਨੀ ਅਤੇ ਤਾਲਮੇਲ ਵਾਲੇ ਯਤਨਾਂ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਡਰੋਨਾਂ ਦੇ ਦਾਖਲੇ ਨੂੰ ਨਾਕਾਮ ਕਰ ਦਿੱਤਾ ਹੈ |

Scroll to Top