Chandigarh

ਚੰਡੀਗੜ੍ਹ ਦੇ ਸੈਕਟਰ-32 ‘ਚ ਸਥਿਤ ਹਸਪਤਾਲ ਨੂੰ ਮਿਲਿਆ ਧਮਕੀ ਭਰਿਆ ਈ-ਮੇਲ

ਚੰਡੀਗੜ੍ਹ, 12 ਜੂਨ, 2024: ਚੰਡੀਗੜ੍ਹ (Chandigarh) ਦੇ ਸੈਕਟਰ-32 ਸਥਿਤ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰ+ਬ ਦੀ ਧਮਕੀ ਮਿਲੀ ਹੈ। ਬੁੱਧਵਾਰ ਨੂੰ ਹਸਪਤਾਲ ਨੂੰ ਧਮਕੀ ਭਰਿਆ ਈ-ਮੇਲ ਭੇਜਿਆ ਗਿਆ ਸੀ। ਪੁਲਿਸ ਮੁਤਾਬਕ ਇਹ ਮੇਲ ਸਵੇਰੇ 9.40 ਵਜੇ ਆਇਆ ਸੀ। ਮੇਲ ਦੇਖ ਕੇ ਸਟਾਫ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਦੇ ਨਾਲ ਹੀ ਸੰਬੰਧਿਤ ਨਿਰੋਧਕ ਦਸਤੇ ਵੀ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਹਸਪਤਾਲ ਵਿੱਚ 150 ਦੇ ਕਰੀਬ ਮਰੀਜ਼ ਸਨ। ਉਨ੍ਹਾਂ ਨੂੰ ਤੁਰੰਤ ਕਿਸੇ ਹੋਰ ਇਮਾਰਤ ਵਿੱਚ ਸ਼ਿਫਟ ਕਰ ਦਿੱਤਾ ਗਿਆ।

Scroll to Top