Electricity

Electricity Rates: ਪੰਜਾਬ ‘ਚ ਬਿਜਲੀ ਦਰਾਂ ‘ਚ ਹੋਇਆ ਵਾਧਾ, 16 ਜੂਨ ਤੋਂ ਲਾਗੂ ਹੋਣਗੇ ਹੁਕਮ

ਚੰਡੀਗੜ੍ਹ, 14 ਜੂਨ, 2024: ਪੰਜਾਬ ਵਿੱਚ ਬਿਜਲੀ ਹੁਣ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ (Electricity Rates) ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਬਿਜਲੀ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ |

ਨਵੇਂ ਹੁਕਮ ਪੰਜਾਬ ਵਿੱਚ 16 ਜੂਨ ਤੋਂ ਲਾਗੂ ਹੋਣਗੇ। ਇਹ ਹੁਕਮ ਇਕ ਸਾਲ ਲਈ ਰਹੇਗਾ। ਇਸ ਦੌਰਾਨ ਸਾਰੀਆਂ ਸ਼੍ਰੇਣੀਆਂ ਦੀਆਂ ਦਰਾਂ (Electricity Rates) ਵਿੱਚ ਬਦਲਾਅ ਹੋਵੇਗਾ।ਜਿਕਰਯੋਗ ਹੈ ਕਿ ਪੰਜਾਬ ਵਿੱਚ ਹਰ ਪਰਿਵਾਰ ਨੂੰ ਇੱਕ ਮਹੀਨੇ ਵਿੱਚ 300 ਯੂਨਿਟ ਅਤੇ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲਦੀ ਹੈ। ਜੇਕਰ ਕੋਈ ਪਰਿਵਾਰ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਤੋਂ ਪੂਰਾ ਬਿੱਲ ਵਸੂਲਿਆ ਜਾਂਦਾ ਹੈ।

ਪੂਰੇ ਵੇਰਵੇ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ :

 

 

Scroll to Top