Swati Maliwal

Swati Maliwal: ਸਵਾਤੀ ਮਾਲੀਵਾਲ ਨੇ ਇੰਡੀਆਂ ਗਠਜੋੜ ਦੇ ਆਗੂਆਂ ਨੂੰ ਲਿਖੀ ਚਿੱਠੀ, ਮੁਲਾਕਾਤ ਲਈ ਮੰਗਿਆ ਸਮਾਂ

ਚੰਡੀਗੜ੍ਹ, 18 ਜੂਨ 2024: 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਇਕ ਵਾਰ ਫਿਰ ਸੁਰਖੀਆਂ ‘ਚ ਹਨ। ਸਵਾਤੀ ਮਾਲੀਵਾਲ ਨੇ ਆਪਣੇ ਮਾਮਲੇ ਨੂੰ ਲੈ ਕੇ ਇੰਡੀਆਂ ਗਠਜੋੜ ਦੇ ਆਗੂਆਂ ਨੂੰ ਚਿੱਠੀ ਲਿਖੀ ਹੈ ਅਤੇ ਮੁਲਾਕਾਤ ਲਈ ਸਮਾਂ ਮੰਗਿਆ ਹੈ |

ਸਵਾਤੀ ਮਾਲੀਵਾਲ (Swati Maliwal) ਨੇ ਐਕਸ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇੰਡੀ ਅਲਾਇੰਸ ਦੇ ਵੱਡੇ ਆਗੂਆਂ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 18 ਸਾਲਾਂ ਤੋਂ ਜ਼ਮੀਨ ‘ਤੇ ਕੰਮ ਕੀਤਾ ਹੈ ਅਤੇ 9 ਸਾਲਾਂ ‘ਚ ਮਹਿਲਾ ਕਮਿਸ਼ਨ ‘ਚ 1.7 ਲੱਖ ਕੇਸ ਸੁਣੇ ਹਨ।

ਉਨ੍ਹਾਂ ਅੱਗੇ ਲਿਖਿਆ ਕਿ ਬਿਨਾਂ ਕਿਸੇ ਤੋਂ ਡਰੇ ਅਤੇ ਬਿਨਾਂ ਕਿਸੇ ਅੱਗੇ ਝੁਕੇ। ਮਹਿਲਾ ਕਮਿਸ਼ਨ ਨੂੰ ਬਹੁਤ ਉੱਚੇ ਮੁਕਾਮ ‘ਤੇ ਪਹੁੰਚਾਇਆ। ਪਰ ਬੜੇ ਦੁੱਖ ਦੀ ਗੱਲ ਹੈ ਕਿ ਪਹਿਲਾਂ ਮੈਨੂੰ ਮੁੱਖ ਮੰਤਰੀ ਦੇ ਘਰ ਬੁਰੀ ਤਰ੍ਹਾਂ ਕੁੱਟਮਾਰ ਕੀਤੀ , ਫਿਰ ਮੇਰੇ ਚਰਿੱਤਰ ਦਾ ਹਰਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਵਿਸ਼ੇ ‘ਤੇ ਇੰਡੀਆ ਗਠਜੋੜ ਦੇ ਸਾਰੇ ਵੱਡੇ ਆਗੂਆਂ ਨੂੰ ਚਿੱਠੀ ਲਿਖੀ ਹੈ ਅਤੇ ਮੁਲਾਕਾਤ ਲਈ ਸਮਾਂ ਮੰਗਿਆ ਹੈ |

 

Scroll to Top