Yoga Day

Yoga Day: 21 ਜੂਨ ਨੂੰ ਮਾਈ ਭਾਗੋ ਆਯੁਰਵੈਦਿਕ ਕਾਲਜ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰ ਦਾ ਯੋਗਾ ਦਿਹਾੜਾ

ਸ੍ਰੀ ਮੁਕਤਸਰ ਸਾਹਿਬ 19 ਜੂਨ 2024: ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਸਰੀਰਕ ਪੱਖੋਂ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੱਧਰ ਦਾ ਯੋਗਾ ਕੈਂਪ (Yoga Day) 21 ਜੂਨ ਨੂੰ ਸਵੇਰੇ 6.00 ਵਜੇ ਤੋਂ 7.00 ਵਜੇ ਤੱਕ ਮਾਈ ਭਾਗੋ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਵਿੱਚ ਸ਼ਾਮਲ ਹੋਣ ਲਈ ਖੁੱਲ੍ਹੇ ਸੱਦੇ ਦੀ ਅਪੀਲ ਕੀਤੀ ਹੈ।

Scroll to Top