ਚੰਡੀਗੜ੍ਹ, 19 ਜੂਨ 2024: ਅੰਮ੍ਰਿਤਸਰ ਕਮਿਸ਼ਨਰੇਟ (Amritsar Police) ਵਿੱਚ ਬੁੱਧਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। 3 ਸਾਲ ਤੋਂ ਵੱਧ ਸਮੇਂ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਂਕੀਆਂ ਵਿੱਚ ਡੇਟ ਐਸ.ਆਈ., ਏ.ਐਸ.ਆਈ. ਅਤੇ ਹੈੱਡ ਕਾਂਸਟੇਬਲਾਂ ਦੇ ਵੱਖ-ਵੱਖ ਥਾਵਾਂ ‘ਤੇ ਤਬਾਦਲੇ ਕੀਤੇ ਗਏ ਹਨ। ਅੱਜ 112 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ। ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਪੁਲਸ ‘ਚ ਵੱਡੇ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ।









