ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ 8 ਨਵ-ਨਿਯਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡੇ ਹਨ । ਇਨ੍ਹਾਂ ‘ਚ ਤਿੰਨ ਲੈਬ ਟੈਕਨੀਸ਼ੀਅਨਾਂ, ਦੋ ਕਲਰਕ, ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਨ੍ਹਾਂ ‘ਚ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ ਹਨ।
ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਡਿਊਟੀ ਨਿਭਾਉਣ ਲਈ ਆਖਿਆ | ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਬਣਨ ਬਾਅਦ ਹੁਣ ਤੱਕ 42 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।