June 30, 2024 3:27 am
Ashirwad scheme

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ EWS ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ, 20 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਰੀ ਇਹ ਰਾਸ਼ੀ ਵਿੱਚ ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ (Ashirwad scheme) ਨੂੰ ਕਵਰ ਕੀਤਾ ਹੈ। ਡਾ. ਬਲਜੀਤ ਕੌਰ ਦੇ ਮੁਤਾਬਕ ਦਸੰਬਰ 2022 ਦੇ 84, ਜਨਵਰੀ 2023 ਦੇ 68, ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਕੀ ਲੰਬਿਤ ਪਏ ਮਾਮਲਿਆਂ ਨੂੰ ਵੀ ਛੇਤੀ ਹੀ ਨਿਪਟਾ ਲਿਆ ਜਾਵੇਗਾ। ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਸੂਬੇ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ | ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ |