Microsoft

PSDM ਵੱਲੋਂ ਮਾਈਕ੍ਰੋਸਾਫਟ ਨਾਲ ਸਮਝੌਤਾ, ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਸਿਖਲਾਈ

ਚੰਡੀਗੜ੍ਹ, 21 ਜੂਨ 2024: ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਵੱਲੋਂ ਮਾਈਕ੍ਰੋਸਾਫਟ (Microsoft) ਨਾਲ ਇੱਕ ਸਮਝੌਤਾ ਕੀਤਾ ਗਿਆ ਹੈ, ਇਸ ਸਮਝੌਤਾ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ | ਪੰਜਾਬ ਸਰਕਾਰ ਮੁਤਾਬਕ ਇਹ ਸਮਝੌਤਾ ਸੂਬੇ ਦੇ ਨੌਜਵਾਨਾਂ ਦੇ ਹੁਨਰ ਤੇ ਕਾਰਜਕੁਸ਼ਲਤਾ ‘ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕੀਤਾ ਹੈ |

ਇਸ ਸਮਝੌਤੇ ‘ਤੇ PSDM ਦੇ ਡਾਇਰੈਕਟਰ ਅੰਮ੍ਰਿਤ ਸਿੰਘ ਤੇ ਮਾਈਕ੍ਰੋਸਾਫਟ (Microsoft) ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ‘ਚ ਐਜੂਕੇਸ਼ਨ ਦੇ ਕੰਟਰੀ ਹੈੱਡ, ਸੰਜੈ ਢੀਂਗਰਾ ਨੇ ਦਸਤਖ਼ਤ ਕੀਤੇ ਕੀਤੇ ਹਨ।

ਇਸ ਸਮਝੌਤੇ ਬਾਰੇ ਕੈਬਿਨਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਹ ਸਮਝੌਤਾ ਪੰਜਾਬ ਦੇ ਨੌਜਵਾਨਾਂ ਨੂੰ ਡਿਜੀਟਲ ਪ੍ਰੋਡਕਟੀਵਿਟੀ, ਰੁਜ਼ਗਾਰ, ਇੰਗਲਿਸ਼ ਕਮਿਊਨੀਕੇ਼ਸ਼ਨ ਸਕਿੱਲਜ਼, ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (AI), ਸਾਈਬਰ ਸੁਰੱਖਿਆ ਤੇ ਸਸਟੇਨਿਬਿਲਟੀ, ਤਕਨਾਲੋਜੀ ਅਤੇ ਉੱਦਮੀ ਹੁਨਰ ਸਿਖਲਾਈ ਦੇਣ ‘ਚ ਅਹਿਮ ਸਿੱਧ ਹੋਵੇਗਾ। ਇਹ ਸਮਝੌਤਾ ਮਾਈਕ੍ਰੋਸਾਫਟ ਨਾਲ ਸਾਲ 2024-2025 ਲਈ ਕੀਤਾ ਗਿਆ |

 

Scroll to Top