NHRC

Tamil Nadu: ਤਾਮਿਲਨਾਡੂ ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 53 ਪੁੱਜੀ

ਚੰਡੀਗੜ੍ਹ, 22 ਜੂਨ 2024: ਤਾਮਿਲਨਾਡੂ (Tamil Nadu) ਦੇ ਕੱਲਾਕੁਰੀਚੀ ਜ਼ਿਲ੍ਹੇ ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ ਅਤੇ ਇਹ ਅੰਕੜਾ 53 ਹੋ ਗਿਆ ਹੈ। ਮ੍ਰਿਤਕਾਂ ‘ਚ ਤਿੰਨ ਬੀਬੀਆਂ ਅਤੇ ਇੱਕ ਟਰਾਂਸਜੈਂਡਰ ਵੀ ਸ਼ਾਮਲ ਹੈ |

ਇਸਦੇ ਨਾਲ ਹੀ ਲਗਭਗ 180 ਤੋਂ ਵੱਧ ਜਣਿਆਂ ਦਾ ਵੱਖ-ਵੱਖ ਹਸਪਤਾਲਾਂ ‘ਚ ਇਲਾਜ਼ ਚੱਲ ਰਿਹਾ ਹੈ | ਇਨ੍ਹਾਂ ‘ਚ ਕਰੀਬ 30 ਜਣਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਕਥਿਤ ਜ਼ਹਿਰੀਲੀ ਸ਼ਰਾਬ ਦਾ ਇਹ ਮਾਮਲਾ 19 ਜੂਨ ਦੀ ਦੁਪਹਿਰ ਸਾਹਮਣੇ ਆਇਆ ਸੀ | ਜਿਸ ‘ਚ ਇੱਕੋ ਪਿੰਡ ਦੇ 24 ਜਣਿਆ ਦੀਮੌਤ ਹੋ ਗਈ ਸੀ ਅਤੇ ਮ੍ਰਿਤਕਾਂ ਦਾ ਇਕੱਠਿਆਂ ਸਸਕਾਰ ਕੀਤਾ ਗਿਆ |

ਦੂਜੇ ਪਾਸੜੇ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਨੇ ਤਾਮਿਲਨਾਡੂ (Tamil Nadu) ਸਰਕਾਰ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਤਾਮਿਲਨਾਡੂ ਸਰਕਾਰ ਨਕਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸਦੇ ਨਾਲ ਹੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਤਾਮਿਲਨਾਡੂ ਸਰਕਾਰ ਨੂੰ ਮਈ ਵਿੱਚ ਨੋਟਿਸ ਜਾਰੀ ਕੀਤਾ ਸੀ।

Scroll to Top