Union Education Ministry

ਕੇਂਦਰੀ ਸਿੱਖਿਆ ਮੰਤਰਾਲੇ ਨੇ ਪ੍ਰੀਖਿਆ ਪ੍ਰਕਿਰਿਆ ਸੁਧਾਰਾਂ ਲਈ 7 ਮੈਂਬਰੀ ਪੈਨਲ ਬਣਾਇਆ, ਸਾਬਕਾ ISRO ਮੁਖੀ ਕਰਨਗੇ ਅਗਵਾਈ

ਚੰਡੀਗੜ੍ਹ, 22 ਜੂਨ 2024: ਨੀਟ ਯੂਜੀ 2024 (NEET UG 2024) ਦੇ ਕਥਿਤ ਪੇਪਰ ਲੀਕ ਦਾ ਮਾਮਲਾ ਦੇਸ਼ ਭਰ ‘ਚ ਭਖਿਆ ਹੋਇਆ ਹੈ | NEET UG ਪ੍ਰੀਖਿਆ ਦਾ ਮੁੱਦਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ | ਕਥਿਤ ਪੇਪਰ ਲੀਕ ਮਾਮਲੇ ਕਾਰਨ ਕੇਂਦਰ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਇਸਦੇ ਚੱਲਦੇ ਕੇਂਦਰੀ ਸਿੱਖਿਆ ਮੰਤਰਾਲੇ (Union Education Ministry) ਨੇ ਸ਼ਨੀਵਾਰ ਨੂੰ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਰਾਹੀਂ ਪ੍ਰੀਖਿਆਵਾਂ ਦੇ ਪਾਰਦਰਸ਼ੀ, ਸੁਚਾਰੂ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ ਸਾਬਕਾ ਮੁਖੀ ਕੇ. ਰਾਧਾਕ੍ਰਿਸ਼ਨਨ ਦੀ ਅਗਵਾਈ ਹੇਠ ਮਾਹਰਾਂ ਦੀ ਉੱਚ ਪੱਧਰੀ ਕਮੇਟੀ ਬਣਾਈ ਹੈ| ਰਾਧਾਕ੍ਰਿਸ਼ਨਨ ਪ੍ਰੀਖਿਆ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ 7 ਮੈਂਬਰੀ ਪੈਨਲ ਦੀ ਅਗਵਾਈ ਕਰਨਗੇ।

ਮਾਹਰਾਂ ਦੀ ਸੱਤ ਮੈਂਬਰੀ ਕਮੇਟੀ ਪ੍ਰੀਖਿਆ ਪ੍ਰਕਿਰਿਆ ਦੇ ਤੰਤਰ ਨੂੰ ਸੁਧਾਰਨ, ਡਾਟਾ ਸੁਰੱਖਿਆ ਪ੍ਰੋਟੋਕੋਲ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਢਾਂਚੇ ਅਤੇ ਕੰਮਕਾਜ ਨੂੰ ਸੁਧਾਰਨ ਬਾਰੇ ਸਿਫਾਰਸ਼ਾਂ ਕਰੇਗੀ। ਇਸ ‘ਚ ਹੈਦਰਾਬਾਦ ਸੈਂਟਰਲ ਯੂਨੀਵਰਸਿਟੀ ਦੇ ਵੀਸੀ ਪ੍ਰੋਫੈਸਰ ਬੀ ਜੇ ਰਾਏ ਅਤੇ ਏਮਜ਼ ਦਿੱਲੀ ਦੇ ਸਾਬਕਾ ਡਾਇਰੈਕਟਰ ਰਣਦੀਪ ਗੁਲੇਰੀਆ ਇਸ ਕਮੇਟੀ ‘ਚ ਸ਼ਾਮਲ ਹਨ। ਮਾਹਰਾਂ ਦੀ ਇਹ ਕਮੇਟੀ ਦੋ ਮਹੀਨਿਆਂ ‘ਚ ਆਪਣੀ ਰਿਪੋਰਟ ਕੇਂਦਰੀ ਸਿੱਖਿਆ ਮੰਤਰਾਲੇ (Union Education Ministry) ਨੂੰ ਸੌਂਪੇਗੀ।

Scroll to Top