ਮੋਹਾਲੀ, 24 ਜੂਨ, 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫਾਈ ਲਈ 3.40 ਕਰੋੜ ਰੁਪਏ ਦੇ ਲਾਗਤ ਵਾਲੇ ਪ੍ਰਾਜੈਕਟ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਬੜਾਂ ਚੌਂਕ ਦੀ ਪਾਈਪ ਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ ਕਰਵਾਈ ਹੈ | ਜਿਕਰਯੋਗ ਹੈ ਕਿ ਮੋਹਾਲੀ ਦੇ ਫੇਜ਼-5 ਅਤੇ ਫੇਜ਼-11 ‘ਚ ਬਰਸਾਤੀ ਪਾਣੀ ਦੇ ਨਿਕਾਸ ਦੀ ਵੱਡੀ ਸਮੱਸਿਆ ਸੀ | ਬਰਸਾਤ ਦੇ ਮੌਸਮ ਦੌਰਾਨ ਪਾਣੀ ਲੋਕਾਂ ਦੇ ਘਰਾਂ ‘ਚ ਭਰ ਜਾਂਦਾ ਸੀ | ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |
ਵਿਧਾਇਕ (MLA Kulwant Singh) ਨੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਜਿਵੇਂ ਕਿ 1, ਫੇਜ਼-4, ਫੇਜ਼-5, ਫੇਜ਼-6, ਫੇਜ਼-7, ਸੈਕਟਰ-70, ਸੈਕਟਰ-71 ਅਤੇ ਫੇਜ਼-11’ਚ ਸਫਾਈ ਅਤੇ ਡੀ-ਸਿੰਲਟਿੰਗ ਦਾ ਤਖ਼ਮੀਨਾ ਬਣਾਉਣ ਦਿਨ ਹਿਦਾਇਤ ਦਿੱਤੀ ਹੈ | ਇਸਦੇ ਨਾਲ ਹੀ ਅੱਜ ਸਫਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ |
ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਪਾਰਕਾਂ ਅਤੇ ਹੋਰ ਥਾਵਾਂ ‘ਤੇ ਸਫਾਈ ਦੀ ਹਾਲਤ ਮਾੜੀ ਹੋ ਗਈ ਹੈ, ਇਸਦੇ ਨਾਲ ਨਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਸੜਕਾਂ ਤੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ | ਪਰ ਉਹ ਸ਼ਹਿਰ ਦੀ ਸਮੱਸਿਆਵਾਂ ਨੂੰ ਹਾਲ ਕਰਨ ਲਈ ਵਚਨਵੱਧ ਹਨ | ਉਨ੍ਹਾਂ ਕਿਹਾ ਕਿ ਟਾਰਮ ਵਾਟਰ ਪਾਈਪ ਲਾਈਨਾਂ ਦੀ ਸਫਾਈ ਹੋਣ ਨਾਲ ਲੋਕਾਂ ਨੂੰ ਬਰਸਾਤੀ ਪਾਣੀ ਦੇ ਨਿਕਾਸੀ ਸੰਬੰਧੀ ਸਮੱਸਿਆ ਤੋਂ ਨਿਜਾਤ ਮਿਲੇਗੀ |