Rahul Gandhi

Lok Sabha: ਵਿਰੋਧੀ ਧਿਰ ਸਰਕਾਰ ਦਾ ਸਾਥ ਦੇਣ ਲਈ ਤਿਆਰ, ਪਰ ਸਾਡੀ ਗੱਲ ਸੁਣਨੀ ਪਵੇਗੀ: ਰਾਹੁਲ ਗਾਂਧੀ

ਚੰਡੀਗੜ੍ਹ, 26 ਜੂਨ 2024: 18ਵੀਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਚੁਣੇ ਗਏ ਹਨ। ਬਿਰਲਾ ਲੋਕ ਸਭਾ ‘ਚ ਆਵਾਜ਼ੀ ਵੋਟ ਰਾਹੀਂ ਲਗਾਤਾਰ ਦੂਜੀ ਵਾਰ ਲੋਕ ਸਭਾ ਦੇ ਸਪੀਕਰ ਚੁਣੇ ਗਏ। ਸੀ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਨ ‘ਤੇ ਵਿਰੋਧੀ ਧਿਰ ਅਤੇ ਇੰਡੀਆ ਗੱਠਜੋੜ ਦੇ ਵੱਲੋਂ ਵਧਾਈ ਦਿੱਤੀ ਹੈ |

ਲੋਕ ਸਭਾ ‘ਚ ਰਾਹੁਲ ਗਾਂਧੀ (Rahul Gandhi) ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਨਾਲ-ਨਾਲ ਸੰਸਦ ‘ਚ ਵਿਰੋਧੀ ਧਿਰ ਦੀ ਭੂਮਿਕਾ ਵੀ ਬਹੁਤ ਅਹਿਮ ਹੁੰਦੀ ਹੈ। ਵਿਰੋਧੀ ਧਿਰ ਦੀ ਆਵਾਜ਼ ਲੋਕਾਂ ਦੀ ਆਵਾਜ਼ ਹੈ ਅਤੇ ਵਿਰੋਧੀ ਧਿਰ ਨੂੰ ਵੀ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ, ਤਾਂ ਹੀ ਲੋਕਤੰਤਰ ਮਜ਼ਬੂਤ ​​ਰਹੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦਾ ਸਾਥ ਦੇਣਾ ਚਾਹੁੰਦੀ ਹੈ ਪਰ ਸਰਕਾਰ ਨੂੰ ਵੀ ਵਿਰੋਧੀ ਧਿਰ ਦੀ ਗੱਲ ਸੁਣਨੀ ਪਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਤੁਹਾਡੇ ਕੰਮਾਂ ‘ਚ ਮੱਦਦ ਕਰੇਗਾ | ਵਿਰੋਧੀ ਧਿਰ ਚਾਹੁੰਦਾ ਹੈ ਕਿ ਸੰਸਦ ਦੀ ਕਾਰਵਾਈ ਚੰਗੇ ਤਰੀਕੇ ਨਾਲ ਚੱਲੇ | ਪਰ ਇਹ ਵੀ ਮਹੱਤਵਪੂਰਨ ਗੱਲ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਸਦਨ ‘ਚ ਨੁਮਾਇੰਦਗੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Scroll to Top