ਚੰਡੀਗੜ, 28 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨੇ ਰਾਧਾ ਸੁਆਮੀ ਡੇਰਾ ਮੁਖੀ ਤੋਂ ਸੂਬੇ ਦੀ ਭਲਾਈ ਲਈ ਸੇਧ ਲਈ | ਇਸ ਦੌਰਾਨ ਡੇਰੇ ਦੇ ਪ੍ਰਬੰਧਾਂ ਨੂੰ ਦੇਖ ਕੇ ਮੁੱਖ ਮੰਤਰੀ ਨਾਇਬ ਸਿੰਘ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸੰਗਤ ਨੂੰ ਜੀ ਆਇਆਂ ਕਿਹਾ। ਇਸ ਦੌਰਾਨ ਮੁੱਖ ਮੰਤਰੀ ਨੇ ਡੇਰੇ ਵਿੱਚ ਲੰਗਰ ਵੀ ਵਰਤਾਇਆ।
ਅਗਸਤ 30, 2025 10:04 ਬਾਃ ਦੁਃ