Heavy Rain

Heavy Rain: ਹਰਿਆਣਾ ‘ਚ ਭਾਰੀ ਮੀਂਹ ਜਾਰੀ, ਮੌਸਮ ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ, 01 ਜੁਲਾਈ 2024: ਹਰਿਆਣਾ ‘ਚ ਮਾਨਸੂਨ ਦਿਨ ਸ਼ੁਰੂਆਤ ਨੇ ਦਸਤਕ ਦੇ ਦਿੱਤੀ ਹੈ | ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ (Heavy Rain) ਪੈ ਰਿਹਾ ਹੈ। ਦੂਜੇ ਪਾਸੇ ਹਰਿਆਣਾ ਦੇ ਹਿਸਾਰ, ਫਤਿਹਾਬਾਦ, ਚਰਖੀ ਦਾਦਰੀ ਅਤੇ ਮਹਿੰਦਰਗੜ੍ਹ ‘ਚ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਕਈ ਲੋਕਾਂ ਦੇ ਘਰਾਂ ‘ਚ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ |

ਇਸ ਦੌਰਾਨ ਮੌਸਮ ਵਿਭਾਗ ਨੇ ਹਰਿਆਣਾ ਦੇ 18 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਰਨਾਲ, ਯਮੁਨਾਨਗਰ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਪੰਚਕੂਲਾ, ਅੰਬਾਲਾ, ਭਿਵਾਨੀ, ਕੈਥਲ, ਨੂਹ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ, ਕੁਰੂਕਸ਼ੇਤਰ ਅਤੇ ਚਰਖੀ ਦਾਦਰੀ ਸ਼ਾਮਲ ਹਨ।

Scroll to Top