ਚੰਡੀਗੜ੍ਹ, 1 ਜੁਲਾਈ 2024: ਹਰਿਆਣਾ ਦੇ ਸਿਹਤ ਮੰਤਰੀ ਡਾ: ਕਮਲ ਗੁਪਤਾ (Dr. Kamal Gupta) ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ‘ਚ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਸਮਾਜ ਭਲਾਈ ਅਫ਼ਸਰ ਫਤਿਹਾਬਾਦ, ਰਤੀਆ ਦੇ ਬੀਡੀਪੀਓ, ਮਾਰਕੀਟ ਕਮੇਟੀ ਟੋਹਾਣਾ ਦੇ ਸਕੱਤਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਸਿਹਤ ਮੰਤਰੀ (Dr. Kamal Gupta) ਨੇ ਕਿਹਾ ਕਿ ਬੈਠਕ ‘ਚ ਸ਼ਾਮਲ ਨਾ ਹੋਣਾ ਗੰਭੀਰ ਮਾਮਲਾ ਹੈ ਅਤੇ ਅਜਿਹੇ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ।
ਅਗਸਤ 17, 2025 11:22 ਬਾਃ ਦੁਃ