ਚੰਡੀਗੜ੍ਹ, 4 ਜੁਲਾਈ 2024: ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਅੱਜ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ | ਇਕ ਸਮਾਗਮ ‘ਚ ਰਾਜਪਾਲ ਨੇ ਹੇਮੰਤ ਸੋਰੇਨ ਨੂੰ ਅਹੁਦੇ ਦੀ ਸ਼ਹੁੰ ਦਿਵਾਈ |
ਰਾਜ ਭਵਨ ‘ਚ ਸਿਰਫ਼ ਹੇਮੰਤ ਸੋਰੇਨ ਨੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ ਅਤੇ ਮੰਤਰੀ ਮੰਡਲ ਦਾ ਵਿਸਥਾਰ ਬਾਅਦ ‘ਚ ਕੀਤਾ ਜਾਵੇਗਾ | ਇਸਦੇ ਨਾਲ ਚੰਪਾਈ ਸੋਰੇਨ ਤਾਲਮੇਲ ਕਮੇਟੀ ਦੇ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਹੇਮੰਤ ਸੋਰੇਨ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ ।
ਜਿਕਰਯੋਗ ਹੈ ਕਿ ਹੇਮੰਤ ਸੋਰੇਨ (CM Hemant Soren) ਨੂੰ 28 ਜੂਨ ਨੂੰ ਕਥਿਤ ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਰਸਾ ਮੁੰਡਾ ਜੇਲ੍ਹ ਤੋਂ ਰਿਹਾਅ ਹੋਏ | ਸੋਰੇਨ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ‘ਚ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ 5 ਮਹੀਨਿਆਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲੀ |