ਚੰਡੀਗੜ੍ਹ, 05 ਜੁਲਾਈ 2024: ਪੰਜਾਬ ਸਰਕਾਰ ਨੇ ਜਲੰਧਰ ਪੱਛਮੀ (ਐਸ.ਸੀ.) (Jalandhar West) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਸਰਕਾਰ ਮੁਤਾਬਕ 10 ਜੁਲਾਈ 2024 ਨੂੰ ਜਲੰਧਰ ਪੱਛਮੀ ਹਲਕੇ ਦੇ ਸਰਕਾਰੀ ਦਫ਼ਤਰਾਂ,ਕਾਰਪੋਰੇਸ਼ਨਾਂ, ਬੋਰਡਾਂ ਅਤੇ ਵਿਦਿਅਕ ਸੰਸਥਾਵਾਂ ‘ਚ ਛੁੱਟੀ ਰਹੇਗੀ ਤਾਂ ਜੋ ਕਿਸੇ ਵੀ ਸਰਕਾਰੀ ਅਦਾਰਿਆਂ ‘ਚ ਕੰਮ ਕਰਨ ਵਾਲੇ ਅਧਿਕਾਰੀ ਆਪਣੀ ਵੋਟ ਪਾ ਸਕਣ | ਇਹ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ (1) ਦੇ ਉਪਬੰਧ ਤਹਿਤ ਹੁਕਮ ਜਾਰੀ ਕੀਤੇ ਗਏ ਹਨ |
ਅਗਸਤ 30, 2025 11:48 ਪੂਃ ਦੁਃ