Gurjit Singh Aujla

MP ਗੁਰਜੀਤ ਸਿੰਘ ਔਜਲਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 05 ਜੁਲਾਈ 2024: ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਅੱਜ ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ | ਅੰਮ੍ਰਿਤਸਰ ਤੋਂ ਤੀਜੀ ਵਾਰ ਜਿੱਤਣ ਉਪਰੰਤ ਔਜਲਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਪੰਜਾਬ ਬਾਰੇ ਚਰਚਾ ਕੀਤੀ | ਇਸ ਦੌਰਾਨ ਸੂਬੇ ਦੇ ਨੌਜਵਾਨਾਂ ਬਾਰੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਤੇ ਉਨ੍ਹਾਂ ਤੋਂ ਸੇਧ ਲਈ |

ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਲਈ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਮੇਸ਼ਾ ਲੋਕਾਂ ਨੂੰ ਚੰਗਿਆਈ ਦਾ ਉਪਦੇਸ਼ ਦਿੱਤਾ ਹੈ ਅਤੇ ਉਨ੍ਹਾਂ ਨੂੰ ਧਰਮ ਨਾਲ ਜੋੜ ਕੇ ਬੁਰਾਈਆਂ ਤੋਂ ਦੂਰ ਰੱਖਿਆ ਹੈ। ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਦੇਸ਼ ‘ਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਅਤੇ ਭਾਰਤ ਦੀ ਤਰੱਕੀ ‘ਚ ਯੋਗਦਾਨ ਪਾਉਂਦੇ ਰਹਿਣ।

Scroll to Top