ਚੰਡੀਗੜ੍ਹ, 06 ਜੁਲਾਈ 2024: (Rain Alert) ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਅੱਧੀ ਰਾਤ ਤੋਂ ਹਲਕੀ ਬਾਰਿਸ਼ ਪੈ ਰਹੀ ਹੈ | ਜਿਸਦੇ ਚੱਲਦੇ ਘੱਟੋ-ਘੱਟ ਤਾਪਮਾਨ ‘ਚ 4.3 ਡਿਗਰੀ ਦੀ ਗਿਰਾਵਟ ਆਈ ਹੈ | ਮੌਸਮ ‘ਚ ਬਦਲਾਅ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਅਤੇ ਮਾਨਸਾ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ‘ਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸਦੇ ਨਾਲ ਹੀ ਅੱਜ ਮੋਹਾਲੀ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤਾ ਵਿੱਚ ਦੁਪਹਿਰ ਤੱਕ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ (Rain Alert) ਜਾਰੀ ਕੀਤੀ ਹੈ।