ਚੰਡੀਗੜ੍ਹ , 06 ਜੁਲਾਈ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਦੀ ਹਿਰਾਸਤ 6 ਜੁਲਾਈ ਤੱਕ ਵਾਧਾ ਕੀਤਾ ਸੀ। ਅੱਜ ਸਿਸੋਦੀਆ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਉਪਰੰਤ ਅਦਾਲਤ ‘ਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਤਿਹਾੜ ‘ਚ ਭੇਜ ਦਿੱਤਾ ਹੈ |
ਫਰਵਰੀ 23, 2025 3:40 ਬਾਃ ਦੁਃ