ਚੰਡੀਗੜ੍ਹ, 08 ਜੁਲਾਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਰੂਸ (Russia) ਅਤੇ ਆਸਟਰੀਆ (Austria) ਦੇ ਤਿੰਨ ਦਿਨਾਂ ਦੌਰੇ ਲਈ ਰਵਾਨਾ ਹੋਏ । ਇਸ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਰੂਸ ਸਬੰਧਾਂ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਰਣਨੀਤਕ ਭਾਈਵਾਲੀ ‘ਚ ਅੱਗੇ ਵਧੀ ਹੋਈ ਹੈ।
ਪੀਐਮ ਮੋਦੀ (PM Modi) ਨੇ ਕਿਹਾ ਕਿ ਰੂਸ (Russia) ਦੇ ਦੋਸਤ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ‘ਤੇ ਸਮੀਖਿਆ ਕਰਨ ਲਈ ਕਾਫ਼ੀ ਉਤਸੁਕ ਹਾਂ | ਇਸਦੇ ਨਾਲ ਹੀ ਉਨ੍ਹਾਂ ਨੇ ਆਸਟ੍ਰੀਆ ਨੂੰ ਭਾਰਤ ਦਾ ਮਜ਼ਬੂਤ ਅਤੇ ਭਰੋਸੇਮੰਦ ਭਾਈਵਾਲ ਦੱਸਿਆ |