Farmers

Fish farming: ਪੰਜਾਬ ‘ਚ ਮੱਛੀ ਪਾਲਣ ਦੇ ਰਕਬੇ ‘ਚ 1942 ਏਕੜ ਦਾ ਵਾਧਾ ਹੋਇਆ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 9 ਜੁਲਾਈ 2024: ਪੰਜਾਬ ‘ਚ 2023-24 ਵਿੱਤੀ ਵਰ੍ਹੇ ਦੌਰਾਨ ਮੱਛੀ ਪਾਲਣ (​​fish farming) ਦੇ ਰਕਬੇ ‘ਚ 1942 ਏਕੜ ਦਾ ਵਾਧਾ ਹੋਇਆ ਹੈ | ਇੱਕ ਸਾਲ ‘ਚ ਇਹ ਰਕਬਾ 42031 ਏਕੜ ਤੋਂ ਵੱਧ ਕੇ 43973 ਏਕੜ ਹੋ ਗਿਆ | ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ ਹੈ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੱਛੀ ਪਾਲਣ ਦੇ ਧੰਦੇ ਨੂੰ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋ ਸਕੇ | ਇਸਦੇ ਨਾਲ ਹੀ ਉਨ੍ਹਾਂ ਨੇ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਹਾੜੇ ‘ਤੇ ਵਧਾਈ ਦਿੱਤੀ |

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ (​​fish farming) ਨੂੰ ਸਸਤੀ ਦਰਾਂ ਦੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾ ਰਹੀ ਹੈ | ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ‘ਚ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਤੋਂ ਝੀਂਗਾ ਮੱਛੀ ਪਾਲਕਾਂ ਨੂੰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਪੰਜਾਬ ਸਰਕਾਰ ਨੇ ਖਾਰੇ ਪਾਣੀ ਵਾਲੇ ਜ਼ਿਲ੍ਹਿਆਂ ‘ਚ ਝੀਂਗਾ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਕਿਸਾਨ 1315 ਏਕੜ ‘ਚ ਝੀਂਗਾ ਦੀ ਖੇਤੀ ਕਰ ਰਹੇ ਹਨ | ਕਿਸਾਨ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਲਈ 40 ਫੀਸਦੀ ਤੋਂ 60 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਪੰਜਾਬ ਸਰਕਾਰ ਨੇ 450 ਲਾਭਪਾਤਰੀਆਂ ਨੂੰ 25 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਹੈ |

Scroll to Top