ਚੰਡੀਗੜ੍ਹ, 10 ਜੁਲਾਈ 2024: ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ ਅਤੇ ਜ਼ਿਲ੍ਹੇ ਦੇ ਵੋਟਰ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵੋਟਿੰਗ ਸ਼ਾਮ 6:00 ਵਜੇ ਤੱਕ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ |
ਇਨ੍ਹਾਂ ਜਲੰਧਰ ਪੱਛਮੀ (Jalandhar West) ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ, ਕਾਂਗਰਸ ਦੇ ਸੁਰਿੰਦਰ ਕੌਰ, ਭਾਜਪਾ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਲ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਿੰਦਰ ਕੁਮਾਰ ਲਾਖਾ ਚੋਣ ਮੈਦਾਨ ‘ਚ ਹਨ |
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੇ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਵਿਧਾਨ ਸਭਾ ਹਲਕੇ ‘ਚ ਕੁੱਲ 171963 ਵੋਟਰਾਂ ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 89629 ਮਰਦ, 82326 ਬੀਬੀਆਂ ਅਤੇ 08 ਥਰਡ ਜੈਂਡਰ ਦੇ ਵੋਟਰ ਸ਼ਾਮਲ ਹਨ। ਇਸਦੇ ਨਾਲ ਹੀ 18 ਤੋਂ 19 ਦੇ 5005 ਨੌਜਵਾਨ ਵੋਟਰ ਹਨ |