ਚੰਡੀਗੜ੍ਹ, 11 ਜੁਲਾਈ 2024: ਅਗਲੇ ਸਾਲ ਪਾਕਿਤਸਾਨ ‘ਚ ਹੋਣ ਜਾ ਰਹੀ ਚੈਂਪੀਅਨਸ ਟਰਾਫੀ (Champions Trophy) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ | ਸੂਤਰਾਂ ਮੁਤਾਬਕ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਨਹੀਂ ਹੈ | ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਭਾਰਤੀ ਟੀਮ ਇਸ ਟੂਰਨਾਮੈਂਟ ਲਈ ਪਾਕਿਸਤਾਨ ਜਾਵੇਗੀ ਜਾਂ ਨਹੀਂ ਫਿਲਹਾਲ ਇਸ ਬਾਰੇ ਅਧਿਕਾਰਤ ਤੌਰ ‘ਤੇ ਬਿਆਨ ਦਿੱਤਾ |
ਦੱਸਿਆ ਜਾ ਰਿਹਾ ਹੈ ਕਿ ਭਾਰਤ ਚੈਂਪੀਅਨਜ਼ ਟਰਾਫੀ ਲਈ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ ਅਤੇ ਭਾਰਤ ਦੇ ਮੈਚ ਸ਼੍ਰੀਲੰਕਾ ਜਾ ਦੁਬਈ ‘ਚ ਕਰਵਾਉਂਣ ਦੀ ਗੱਲ ਕਹੀ ਜਾ ਰਹੀ ਹੈ | ਨਿਊਜ਼ ਏਜੰਸੀ ਏਐਨਆਈ ਮੁਤਾਬਕ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ (Champions Trophy) ਲਈ ਭਾਰਤੀ ਟੀਮ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ। ਦੂਜੇ ਪਾਸੇ ਪਾਕਿਸਤਾਨ ਕ੍ਰਿਕਟ ਬੋਰਡ ਨੇ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ‘ਚ ਆਪਣੇ ਸਟੇਡੀਅਮਾਂ ਦੇ ਨਵੀਨੀਕਰਨ ਲਈ ਲਗਭਗ 17 ਅਰਬ ਰੁਪਏ ਅਲਾਟ ਕੀਤੇ ਹਨ।