Fazilka

Fazilka: ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ BSF ਵੱਲੋਂ ਇੱਕ ਸ਼ੱਕੀ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 12 ਜੁਲਾਈ 2024: ਫਾਜ਼ਿਲਕਾ (Fazilka) ‘ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਇਕ ਵਿਅਕਤੀ ਨੂੰ ਭਾਰਤੀ ਫੌਜ ਦੇ ਜਵਾਨਾਂ (ਬੀ.ਐੱਸ.ਐੱਫ) ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ‘ਚ ਲਿਆ ਹੈ | ਇਸਤੋਂ ਬਾਅਦ ਬੀ.ਐੱਸ.ਐੱਫ ਦੇ ਜਵਾਨਾਂ ਨੇ ਉਕਤ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ |

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੀ 55 ਬਟਾਲੀਅਨ ਦੇ ਕਮਾਂਡੈਂਟ ਕੇ. ਐੱਨ ਤ੍ਰਿਪਾਠੀ ਨੇ ਦੱਸਿਆ ਕਿ ਬੀਤੀ ਰਾਤ ਫਾਜ਼ਿਲਕਾ (Fazilka) ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਬਾਓਪੀ ਖਾਨਪੁਰ ਦੀ ਅੰਤਰਰਾਸ਼ਟਰੀ ਕੰਡਿਆਲੀ ਤਾਰ ਨੇੜਿਓਂ ਇਕ ਵਿਅਕਤੀ ਨੂੰ ਸ਼ੱਕੀ ਹਲਾਤਾਂ ‘ਚ ਫੜਿਆ ਗਿਆ, ਹਾਲਾਂਕਿ ਫੜੇ ਗਏ ਵਿਅਕਤੀ ਦੀ ਪਛਾਣ ਸਾਜਿਦ ਅਲੀ ਪੁੱਤਰ ਆਲਮਦੀਨ ਵਾਸੀ ਸੀ ਖੁਰਗਾਨ, ਜ਼ਿਲ੍ਹਾ ਸ਼ਾਮਲੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ |

Scroll to Top