Ashirwad scheme

Ashirwad scheme: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਲਈ 32.20 ਕਰੋੜ ਰੁਪਏ ਜਾਰੀ

ਚੰਡੀਗੜ੍ਹ, 12 ਜੁਲਾਈ 2024: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ (Ashirwad scheme) ਤਹਿਤ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ‘ਚੋਂ ਜਾਰੀ ਕੀਤੀ ਗਈ ਹੈ। ਇਸਦੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ |

ਇਸ ਸਬੰਧੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ, ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਇਹ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ |

Scroll to Top