ਚੰਡੀਗੜ੍ਹ, 12 ਜੁਲਾਈ 2024: ਕੇਂਦਰ ਸਰਕਾਰ ਨੇ 25 ਜੂਨ ਨੂੰ ਸੰਵਿਧਾਨ ਕ.ਤ.ਲ ਦਿਵਸ (Constitution Hatya Diwas) ਵਜੋਂ ਘੋਸ਼ਿਤ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ | ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ‘ਚ 25 ਜੂਨ 1975 ਨੂੰ ਐਮਰਜੈਂਸੀ ਲਗਾਈ ਗਈ ਸੀ, ਇਸ ਲਈ ਹੁਣ ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ ‘ਸੰਵਿਧਾਨ ਕ.ਤ.ਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।
ਇਸ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰਵਾਏਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਸਬੰਧੀ ਟਵੀਟ ਕੀਤਾ ਹੈ।