ਚੰਡੀਗੜ੍ਹ, 13 ਜੁਲਾਈ 2024: ਚੰਡੀਗੜ੍ਹ ਪੁਲਿਸ (Chandigarh Police) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਿਕ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੇਰ ਰਾਤ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਹੈ | ਉਨ੍ਹਾਂ ‘ਤੇ ਹਾਈਕੋਰਟ ਦੇ ਵਕੀਲ ਰਣਜੀਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 1 ਜੁਲਾਈ ਨੂੰ ਕੇਸ ਦਰਜ ਕੀਤਾ ਗਿਆ ਹੈ |
ਮੁਲਜ਼ਮ ‘ਤੇ ਸਬੂਤਾਂ ਨੂੰ ਨਸ਼ਟ ਕਰਨ ਲਈ ਉਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਗਾਇਬ ਕਰਨ ਦਾ ਵੀ ਦੋਸ਼ ਹੈ। ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਨੇ ਵੀ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ।