Jammu and Kashmir

J &K: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨੂੰ ਦਿੱਤੀਆਂ ਦਿੱਲੀ ਦੇ LG ਵਾਂਗ ਸ਼ਕਤੀਆਂ

ਚੰਡੀਗੜ੍ਹ, 13 ਜੁਲਾਈ 2024: ਗ੍ਰਹਿ ਮੰਤਰਾਲੇ (ਐਮਐਚਏ) ਨੇ ਲੈਫਟੀਨੈਂਟ ਗਵਰਨਰ ਨੂੰ ਵਧੇਰੇ ਸ਼ਕਤੀਆਂ ਦੇਣ ਲਈ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ ‘ਚ ਸੋਧ ਕੀਤੀ ਹੈ। ਹੁਣ ਜੰਮੂ-ਕਸ਼ਮੀਰ (Jammu and Kashmir) ਦੇ ਉਪ ਰਾਜਪਾਲ ਨੂੰ ਵੀ ਹੁਣ ਦਿੱਲੀ ਦੇ ਉਪ ਰਾਜਪਾਲ ਵਾਂਗ ਪ੍ਰਸ਼ਾਸਨਿਕ ਸ਼ਕਤੀਆਂ ਦਿੱਤੀਆਂ ਜਾਣਗੀਆਂ |

ਇਸਦੇ ਤਹਿਤ ਹੁਣ ਜੰਮੂ-ਕਸ਼ਮੀਰ (Jammu and Kashmir) ‘ਚ ਵੀ ਸਰਕਾਰ ਉਪ ਰਾਜਪਾਲ ਦੀ ਇਜਾਜ਼ਤ ਤੋਂ ਬਿਨਾਂ ਤਬਾਦਲੇ ਅਤੇ ਤਾਇਨਾਤੀਆਂ ਨਹੀਂ ਕਰ ਸਕੇਗੀ। ਐਮਐਚਏ ਨੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 55 ਦੇ ਤਹਿਤ ਸੋਧੇ ਹੋਏ ਨਿਯਮਾਂ ਨੂੰ ਸੂਚਿਤ ਕੀਤਾ ਹੈ, ਜਿਸ ‘ਚ ਉਪ ਰਾਜਪਾਲ (LG) ਨੂੰ ਵਧੇਰੇ ਸ਼ਕਤੀਆਂ ਦੇਣ ਵਾਲੀਆਂ ਨਵੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ।

Jammu and kashmir

 

Scroll to Top