Cotton Crop

Cotton: ਖੇਤੀਬਾੜੀ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਨਰਮੇ ਦੀ ਫ਼ਸਲ ਦੀ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਚੰਡੀਗੜ੍ਹ, 15 ਜੁਲਾਈ 2024: ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਨਰਮੇ (Cotton Crop) ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣਗਿਆਂ | ਇਹ ਟੀਮਾਂ ਪੰਜਾਬ ਦੇ ਫਰੀਦਕੋਟ, ਫਾਜ਼ਿਲਕਾ,ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ‘ਚ ਗਠਿਤ ਕੀਤੀਆਂ ਹਨ |

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨਗੀਆਂ ਅਤੇ ਫਸਲਾਂ ‘ਤੇ ਕੀਟਾਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੇ | ਉਨ੍ਹਾਂ ਨੇ ਫਾਜ਼ਿਲਕਾ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਹੈ ਅਤੇ ਖੂਈਆਂ ਸਰਵਰ ਬਲਾਕ 3 ਥਾਵਾਂ ‘ਤੇ ਫਸਲ ‘ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਨੇ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ 989 ਪਿੰਡਾਂ ‘ਚ ਜਾਗਰੂਕਤਾ ਕੈਂਪ ਲਾਏ ਗਏ ਹਨ |

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ (Cotton Crop) ਦੀ ਕਾਸ਼ਤ ਦੀਆਂ ਵੱਖ-ਵੱਖ ਵਿਧੀਆਂ ਅਤੇ ਫ਼ਸਲ ‘ਤੇ ਕੀਟਾਂ ਅਤੇ ਹੋਰ ਬਿਮਾਰੀਆਂ ਦੇ ਹਮਲੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।

 

Scroll to Top