Budget

Budget: ਬਜਟ ਇਜਲਾਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ, TMC ਨਹੀਂ ਹੋਵੇਗੀ ਸ਼ਾਮਲ

ਚੰਡੀਗੜ੍ਹ, 16 ਜੁਲਾਈ 2024: ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਇਜਲਾਸ (Budget session) ਤੋਂ ਪਹਿਲਾਂ 21 ਜੁਲਾਈ ਨੂੰ ਸਰਬ ਪਾਰਟੀ ਬੈਠਕ ਸੱਦੀ ਹੈ। ਇਸ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਸੰਸਦ ਦੇ ਦੋਵਾਂ ਸਦਨਾਂ ‘ਚ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕਰਨਗੇ। ਇਹ ਸਰਬ ਪਾਰਟੀ ਬੈਠਕ 21 ਜੁਲਾਈ ਨੂੰ ਸਵੇਰੇ 11 ਵਜੇ ਦਿੱਲੀ ਦੇ ਸੰਸਦ ਭਵਨ ਦੇ ਮੇਨ ਕਮੇਟੀ ਰੂਮ ‘ਚ ਹੋਣ ਜਾ ਰਹੀ ਹੈ ।

ਜਿਕਰਯੋਗ ਹੈ ਕਿ ਸੰਸਦ ਦਾ ਬਜਟ ਇਜਲਾਸ (Budget session) 22 ਜੁਲਾਈ ਤੋਂ ਸ਼ੁਰੂ ਹੋ ਕੇ 12 ਅਗਸਤ ਨੂੰ ਸਮਾਪਤ ਹੋਵੇਗਾ। ਪਹਿਲੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਆਗੂ ਵਜੋਂ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੇ ਸਦਨ ਦੇ ਆਗੂ ਦੀ ਇਸ ਰਵਾਇਤੀ ਬੈਠਕ ‘ਚ ਸ਼ਾਮਲ ਹੋਣਗੇ।

ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦਾ ਕੋਈ ਵੀ ਨੁਮਾਇੰਦਾ ਇਸ ਬੈਠਕ ‘ਚ ਸ਼ਾਮਲ ਨਹੀਂ ਹੋਵੇਗਾ।ਟੀਐਮਸੀ 21 ਜੁਲਾਈ ਨੂੰ ਸ਼ਹੀਦ ਦਿਹਾੜੇ ਵਜੋਂ ਮਨਾਉਂਦੀ ਹੈ। ਤ੍ਰਿਣਮੂਲ ਕਾਂਗਰਸ ਦੇ ਸੰਸਦੀ ਦਲ ਦੇ ਆਗੂ ਡੇਰੇਕ ਓ ਬ੍ਰਾਇਨ ਨੇ ਰਿਜਿਜੂ ਨੂੰ ਪੱਤਰ ਲਿਖ ਕੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਬੈਠਕ ‘ਚ ਸ਼ਾਮਲ ਨਹੀਂ ਹੋ ਸਕੇਗੀ।

Scroll to Top