ਚੰਡੀਗੜ੍ਹ, 17 ਜੁਲਾਈ 2024: ਦਿੱਲੀ ਸ਼ਰਾਬ ਨੀਤੀ ‘ਚ ਕਥਿਤ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਸੀਬੀਆਈ ਕੇਸ ‘ਚ ਗ੍ਰਿਫਤਾਰੀ ਦੇ ਵਿਰੁੱਧ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਪਟੀਸ਼ਨ ’ਤੇ ਅੱਜ ਦਿੱਲੀ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਦਿੱਲੀ ਹਾਈ ਕੋਰਟ ‘ਚ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ 29 ਜੁਲਾਈ ਨੂੰ ਸੁਣਵਾਈ ਹੋਵੇਗੀ ।
ਹਾਈ ਕੋਰਟ ‘ਚ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਜ਼ਿਕਰ ਕੀਤਾ । ਉਨ੍ਹਾਂ ਜੁਗ ਕਿ ਹਾਲ ਹੀ ‘ਚ ਇਮਰਾਨ ਖਾਨ ਨੂੰ ਰਿਹਾਅ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਇਕ ਹੋਰ ਮਾਮਲੇ ‘ਚ ਫਿਰ ਗ੍ਰਿਫਤਾਰ ਕੀਤਾ ਗਿਆ ਸੀ। ਸਾਡੇ ਦੇਸ਼ ‘ਚ ਅਜਿਹਾ ਨਹੀਂ ਹੋ ਸਕਦਾ।
ਇਸਤੋਂ ਪਹਿਲਾਂ ਕੇਜਰੀਵਾਲ (CM Arvind Kejriwal) ਦੇ ਵਕੀਲ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ‘ਚ ਹਨ, ਪਰ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਿਵੇਂ ਹੀ ਹੇਠਲੀ ਅਦਾਲਤ ਨੇ ਈਡੀ ਮਾਮਲੇ ‘ਚ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਤਾਂ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਵੀਕੀਲ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਜਾਂਚ ‘ਚ ਸਹਿਯੋਗ ਕੀਤਾ ਹੈ, ਪਰ ਉਨ੍ਹਾਂ ਨੂੰ ਝੂਠੇ ਕੇਸ ‘ਚ ਗ੍ਰਿਫਤਾਰ ਕੀਤਾ ਗਿਆ ਹੈ |