ਚੰਡੀਗੜ੍ਹ, 18 ਜੁਲਾਈ 2024: ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਗੋਂਡਾ-ਮਨਕਾਪੁਰ ਰੇਲਵੇ ਸੈਕਸ਼ਨ ਦੇ ਵਿਚਕਾਰ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ (Chandigarh-Dibrugarh Express) ਦੇ 14 ਡੱਬੇ ਪਟੜੀ ਤੋਂ ਉਤਰਨ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ 17 ਜਣੇ ਜ਼ਖਮੀ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ 15904-ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਚੰਡੀਗੜ੍ਹ ਤੋਂ ਗੋਰਖਪੁਰ ਜਾ ਰਹੀ ਸੀ। ਇਹ ਹਾਦਸਾ ਪਿਕੌਰਾ ਪਿੰਡ ਨੇੜੇ ਪੌਣੇ ਤਿੰਨ ਵਜੇ ਵਾਪਰਿਆ ਹੈ | ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।




