Bribe

ਫਿਰੋਜ਼ਪੁਰ ਵਿਖੇ ਤਾਇਨਾਤ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 18 ਜੁਲਾਈ 2024: ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਮੇਲ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜ ਕੁਮਾਰ ਮੁਤਾਬਕ ਉਸਦੇ ਭਰਾ ਖ਼ਿਲਾਫ਼ ਫਿਰੋਜ਼ਪੁਰ ਥਾਣਾ ਸ਼ਹਿਰੀ ਜੁਲਾਈ 2023 ‘ਚ ਇਕਮਕੇਸ ਦਰਜ ਕੀਤਾ ਗਿਆ ਸੀ | ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ‘ਚ ਤਫਤੀਸ਼ੀ ਅਫਸਰ ਸੀ | ਉਨ੍ਹਾਂ ਕਿਹਾ ਕੇਸ ਦਰਜ ਹੋਣ ਵੇਲੇ ਉਕਤ ਗੁਰਮੇਲ ਸਿੰਘ ਨੇ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ |

ਇਸ ਦੌਰਾਨ ਸ਼ਿਕਾਇਤਕਰਤਾ ਦੇ ਭਰ ਦੀ ਹਾਦਸੇ ‘ਚ ਮੌਤ ਹੋ ਗਈ | ਉਕਤ ਗੁਰਮੇਲ ਸਿੰਘ ਨੇ ਉਸਦੇ ਭਰ ਦੀ ਮੌਤ ਸੰਬੰਧੀ ਅਦਾਲਤ ‘ਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਅਰਜ਼ੀ ਦੇ ਸਕੇ | ਉਕਤ ਏ.ਐੱਸ.ਆਈ ਨੇ ਇਸ ਕੰਮ ਬਦਲੇ 10 ਹਜ਼ਾਰ ਰੁਪਏ ਰਿਸ਼ਵਤ (Bribe) ਮੰਗੀ | ਵਿਜੀਲੈਂਸ ਨੇ ਉਕਤ ਉਕਤ ਏ.ਐਸ.ਆਈ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

 

Scroll to Top