ਚੰਡੀਗੜ੍ਹ, 18 ਜੁਲਾਈ 2024: ਮੋਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (NDA) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ‘ਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ‘ਚ 11ਵਾਂ ਰੈਂਕ ਪ੍ਰਾਪਤ ਕੀਤਾ ਹੈ |
ਇਨ੍ਹਾਂ ਕੈਡਿਟਾਂ ਨੂੰ ਪੰਜਾਬ ਦੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਵਧਾਈ ਦਿੱਤੀ | ਇਨ੍ਹਾਂ ਅੱਠ ਕੈਡਿਟਾਂ ‘ਚ ਅਨਮੋਲ ਬਾਂਕਾ, ਪ੍ਰਣਵ ਠਾਕੁਰ, ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਅੱਕੀਰੇਡੀ ਸਾਈ ਵੇਦਾਂਸ਼ ਅਤੇ ਮਨਕਰਨ ਸਿੰਘ ਢਿੱਲੋਂ ਸ਼ਾਮਲ ਹਨ | ਹੁਣ ਤੱਕ ਇਸ ਸੰਸਥਾ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ‘ਚ ਸ਼ਾਮਲ ਹੋਏ ਹਨ ਅਤੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਨਿਯੁਕਤ ਹੋ ਚੁੱਕੇ ਹਨ।