ਚੰਡੀਗੜ੍ਹ, 19 ਜੁਲਾਈ2024: ਹਰਿਆਣਾ ਸਰਕਾਰ ਨੇ ਸ਼ਿਵਰਾਤਰੀ ਦੇ ਮੌਕੇ ‘ਤੇ ਕਾਵੜੀਆਂ ਦੀ ਸੁਰੱਖਿਅਤ ਯਾਤਰਾ (Kavad Yatra) ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਇਸ ਦੇ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਹਰਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਵ ਭਗਤਾਂ/ਕਾਵੜੀਆਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮਾਰਗਾਂ ਅਤੇ ਹੋਰ ਰਸਤਿਆਂ ‘ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਅਤੇ ਕਾਵੜ ਯਾਤਰਾ ਦੌਰਾਨ ਪੁਲਿਸ ਵਿਭਾਗ ਪੂਰੀ ਤਰ੍ਹਾਂ ਚੌਕਸ ਰਹੇਗੀ ਅਤੇ ਅਮਨ-ਕਾਨੂੰਨ ਅਤੇ ਸ਼ਾਂਤੀ ਨੂੰ ਕਿਸੇ ਵੀ ਸੂਰਤ ਵਿੱਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ 22 ਜੁਲਾਈ ਤੋਂ 2 ਅਗਸਤ 2024 ਤੱਕ ਚੱਲਣ ਵਾਲੀ ਕਾਵੜ ਯਾਤਰਾ ਨੂੰ ਲੈ ਕੇ ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਯਮੁਨਾਨਗਰ ਜ਼ਿਲ੍ਹੇ ‘ਚ ਵੀ ਅਧਿਕਾਰੀਆਂ ਨੇ ਕਾਵੜ ਯਾਤਰਾਵਾਂ ਸਬੰਧੀ ਮੀਟਿੰਗ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ।