Haryana

ਕੇਂਦਰ ਤੇ ਹਰਿਆਣਾ ਸਰਕਾਰ ਦੀਆਂ ਸਕੀਮਾਂ ਦਾ ਨਾਗਰਿਕਾਂ ਨੂੰ ਸਿੱਧਾ ਲਾਭ ਮਿਲ ਰਿਹੈ: CM ਨਾਇਬ ਸਿੰਘ

ਚੰਡੀਗੜ, 20 ਜੁਲਾਈ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਿਸਾਰ ਜ਼ਿਲੇ ਦੇ ਸੈਣੀਆਨ ਮੁਹੱਲਾ ਵਿਖੇ ਸੇਂਟ ਜੋਤੀਬਾ ਫੂਲੇ ਕਾਨਵੈਂਟ ਸਕੂਲ ਦੀ ਨਵੀਂ ਇਮਾਰਤ ਦੀ ਪਹਿਲੀ ਮੰਜ਼ਿਲ ਦਾ ਉਦਘਾਟਨ ਕੀਤਾ। ਉਨ੍ਹਾਂ ਸੈਣੀ ਐਜੂਕੇਸ਼ਨਲ ਇੰਸਟੀਚਿਊਟ ਨੂੰ 53 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਕੂਲ ਦਾ ਨਾਂ ਮਹਾਨ ਸਿੱਖਿਆ ਸ਼ਾਸਤਰੀ ਦੇ ਨਾਂ ’ਤੇ ਰੱਖਿਆ ਗਿਆ ਹੈ ਜੋ ਆਪਣੇ ਆਪ ਵਿੱਚ ਇਤਿਹਾਸਕ ਹੈ। ਜੋਤੀਬਾ ਫੂਲੇ ਨੇ ਸਿੱਖਿਆ ਦੀ ਜੋਤ ਜਗਾਈ ਅਤੇ ਲੋਕਾਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਖਰਚੇ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਦਾ ਲਾਭ ਗਰੀਬ ਲੋਕਾਂ ਨੂੰ ਮਿਲ ਰਿਹਾ ਹੈ। ਲੋਕਾਂ ਦੀ ਸੇਵਾ ਲਈ ਸਰਕਾਰ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦਾ ਕੋਈ ਵੀ ਪਰਿਵਾਰ ਅਜਿਹਾ ਨਹੀਂ ਹੋਵੇਗਾ ਜਿਸ ਦੇ ਸਿਰ ‘ਤੇ ਛੱਤ ਨਾ ਹੋਵੇ। ਇਸ ਮੰਤਵ ਲਈ ਸਰਕਾਰ ਨੇ ਸ਼ਹਿਰੀ ਖੇਤਰ ‘ਚ 15 ਹਜ਼ਾਰ ਲੋਕਾਂ ਨੂੰ ਪਲਾਟ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਹਿਸਾਰ ਜ਼ਿਲ੍ਹੇ ਵਿੱਚ ਵਿਕਾਸ ਦੇ ਕਈ ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਹਨ। ਹਿਸਾਰ ਦੇ ਮਹਾਰਾਜਾ ਅਗਰਸੇਨ ਹਵਾਈ ਅੱਡੇ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋਣਗੀਆਂ। ਹਰਿਆਣਾ ਦੇ ਨਾਲ-ਨਾਲ ਪੰਜਾਬ ਅਤੇ ਰਾਜਸਥਾਨ ਨੂੰ ਵੀ ਇਸ ਦਾ ਫਾਇਦਾ ਹੋਵੇਗਾ।

Scroll to Top